JALANDHAR WEATHER

ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਸੰਬੰਧ ਵਿਚ 6 ਹੋਰ ਗ੍ਰਿਫ਼ਤਾਰ

ਮੁੰਬਈ, 16 ਫਰਵਰੀ - ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਸੰਬੰਧ 'ਚ ਪੁਲਿਸ ਨੇ 6 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮੁੰਬਈ ਲਿਆਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਤੱਕ ਕੁੱਲ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ 1 ਫਰਵਰੀ ਨੂੰ ਸਵੇਰੇ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਸੀਸੀਟੀਵੀ ਫੁਟੇਜ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੇ ਕਾਲੀ ਜੈਕੇਟ ਅਤੇ ਚਿੱਟੀ ਪੈਂਟ ਪਾਈ ਹੋਈ ਸੀ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ