ਹੈਰੋਇਨ ਸਮੇਤ 4 ਨੌਜਵਾਨ ਗ੍ਰਿਫ਼ਤਾਰ
ਸੰਗਤ ਮੰਡੀ (ਬਠਿੰਡਾ), 16 ਫਰਵਰੀ (ਦੀਪਕ ਸ਼ਰਮਾ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਖ਼ਤ ਦਿਖਾਈ ਦੇ ਰਹੀ ਹੈ ਹੈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਦੇ ਰਹੀ ਹੈ। ਇਸੇ ਨੂੰ ਲੈ ਕੇ ਅੱਜ ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੀ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਦੀ ਅਗਵਾਈ ਵਿਚ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਪਿੰਡ ਕੋਟ ਗੁਰੂ ਕੋਲ ਗਸ਼ਤ ਕਰ ਰਹੀ ਸੀ ਤਾਂ ਚਾਰ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਹੈ ਕਿ ਕਾਬੂ ਕੀਤੇ ਗਏ ਇਨ੍ਹਾਂ ਨੌਜਵਾਨਾਂ ਦੀ ਪਛਾਣ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ, ਜਗਜੀਤ ਸਿੰਘ ਚਾਰੋ ਵਾਸੀ ਪਿੰਡ ਕੋਟ ਗੁਰੂ ਦੇ ਤੌਰ 'ਤੇ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਹ ਚਾਰੇ ਨੌਜਵਾਨ ਹੈਰੋਇਨ ਦਾ ਆਪ ਸੇਵਨ ਕਰਦੇ ਸਨ ਅਤੇ ਅੱਗੇ ਵੀ ਸਪਲਾਈ ਕਰਦੇ ਸਨ।ਇਨ੍ਹਾਂ ਚਾਰਾਂ ਹੀ ਨੌਜਵਾਨਾਂ ਦੇ ਖ਼ਿਲਾਫ਼ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਤਫਤੀਸ਼ ਜਾਰੀ ਹੈ।
;
;
;
;
;
;
;
;