ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿਚ ਮਿਲੇ ਵਿਅਕਤੀ ਦੀ ਹੋਈ ਮੌਤ
ਕਪੂਰਥਲਾ, 16 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਪਿੰਡ ਹਮੀਰਾ ਫਲਾਈਓਵਰ ਦੇ ਨਜ਼ਦੀਕ ਸੜਕ ਕਿਨਾਰੇ ਗੰਭੀਰ ਹਾਲਤ ਵਿਚ ਪਏ ਜ਼ਖ਼ਮੀ ਵਿਅਕਤੀ ਨੂੰ ਸਥਾਨਕ ਲੋਕਾਂ ਤੇ ਪੁਲਿਸ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਰਾਤ 9 ਵਜੇ ਦੇ ਕਰੀਬ 108 ਐਂਬੂਲੈਂਸ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਲਿਆਂਦਾ ਗਿਆ ਸੀ | ਜਿਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਮਿਲੇ ਡਰਾਈਵਿੰਗ ਲਾਇਸੰਸ ਤੋਂ ਉਸ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਬਾਬਾ ਬਕਾਲਾ ਵਜੋਂ ਹੋਈ | ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
;
;
;
;
;
;
;