ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਪੰਜ ਕਾਬੂ
ਬਠਿੰਡਾ, 17 ਫਰਵਰੀ (ਨਾਇਬ ਸਿੰਘ ਸਿੱਧੂ)- ਬਠਿੰਡਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਅੱਜ ਜਦ ਇਕ ਖੰਡਰ ਬਿਲਡਿੰਗ ਵਿਚੋਂ ਮਾੜੇ ਅਨਸਰਾਂ ਨੂੰ ਫੜਨ ਦੇ ਲਈ ਪੁਲਿਸ ਗਈ ਤਾਂ ਉਨ੍ਹਾਂ ਅੱਗੋਂ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕੁੱਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਜ਼ਖ਼ਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ।
ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਦਾ ਨਾਂਅ ਨੀਰਜ ਉਰਫ਼ ਕਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸਿਟੀ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਇਕ ਇਮਾਰਤ ਵਿਚ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਸਪਲਾਈ ਕਰ ਰਹੇ ਹਨ ਤੇ ਪੁਲਿਸ ਨੇ ਜਾਣਕਾਰੀ ਤੋਂ ਬਾਅਦ ਛਾਪਾ ਮਾਰਿਆ।
ਜਾਣਕਾਰੀ ਅਨੁਸਾਰ ਨੀਰਜ ਦੇ ਜ਼ਖਮੀ ਹੋਣ ਤੋਂ ਬਾਅਦ ਉਸ ਦੇ ਚਾਰ ਸਾਥੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪਿਛੋਕੜ ਅਪਰਾਧਿਕ ਹੈ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਹੋਰ ਜਾਂਚ ਜਾਰੀ ਹੈ।
;
;
;
;
;
;
;