JALANDHAR WEATHER

ਮੋਹਾਲੀ ਦੇ ਸਕੂਲਾਂ ਨੂੰ ਮੁੜ ਆਈ ਧਮਕੀ ਭਰੀ ਈ.ਮੇਲ

ਚੰਡੀਗੜ੍ਹ, 17 ਫਰਵਰੀ (ਗੁਰਪ੍ਰੀਤ)- ਮੋਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ.ਮੇਲ ਰਾਹੀਂ ਭੇਜੀ ਗਈ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਕੂਲ ਕੰਪਲੈਕਸਾਂ ਦੀ ਡੂੰਘਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੀ ਜਾਂਚ ਵਿਚ ਜੁਟੀਆਂ ਰਹੀਆਂ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ।

ਪ੍ਰਸ਼ਾਸਨ ਨੇ ਮਾਪਿਆਂ ਨੂੰ ਅਧੂਰੀਆਂ ਜਾਂ ਗੁੰਮਰਾਹਕੁੰਨ ਸੂਚਨਾਵਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਧਮਕੀ ਕਿਸ ਜ਼ਰੀਏ ਭੇਜੀ ਗਈ ਸੀ ਅਤੇ ਇਸ ਦੇ ਪਿੱਛੇ ਕੌਣ ਸ਼ਾਮਿਲ ਹੋ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ