JALANDHAR WEATHER

ਅਮਰੀਕਾ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ

ਗੁਰਦਾਸਪੁਰ, 17 ਫਰਵਰੀ- ਗੁਰਦਾਸਪੁਰ ਦੇ ਪਿੰਡ ਗੋਹਤ ਪੋਕਰ ਦਾ ਰਹਿਣ ਵਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਜੇ.ਪੀ. ਜੋ ਅਮਰੀਕਾ ਵਿਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਹਸਪਤਾਲ ਵਿਚ ਜ਼ੇਰੇ ਇਲਾਜ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਉਮਰ ਲਗਭਗ 33-34 ਸਾਲ ਸੀ ਤੇ ਉਹ 8 ਸਾਲ ਪਹਿਲਾਂ ਅਮਰੀਕਾ ਵਿਚ ਚੰਗੇ ਭਵਿੱਖ ਲਈ ਗਿਆ ਸੀ। 27 ਜਨਵਰੀ ਨੂੰ ਉਸ ਨੂੰ ਗੱਡੀ ਚਲਾਉਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਾਣਕਾਰੀ ਅਨੁਸਾਰ ਉਹ ਇਲਾਜ ਦੌਰਾਨ ਕਾਫੀ ਹੱਦ ਤੱਕ ਠੀਕ ਵੀ ਹੋ ਗਿਆ ਸੀ ਪਰ ਇਲਾਜ ਦੌਰਾਨ ਹੀ ਉਸ ਨੂੰ ਮੁੜ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ।

ਇਸ ਸੰਬੰਧੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਬਖਸ਼ ਸਿੰਘ ਅਤੇ ਰਿਸ਼ਤੇਦਾਰ ਕੁਲਦੀਪ ਸਿੰਘ ਤਾਰਾ ਸਿੰਘ ਨੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਗੁਰਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਪਰ ਹਸਪਤਾਲ ਵਿਚ ਉਸ ਦਾ ਵਧੀਆ ਇਲਾਜ ਚੱਲ ਰਿਹਾ ਸੀ ਅਤੇ ਇਕ ਦੋ ਦਿਨ ਤੱਕ ਉਸ ਨੇ ਘਰ ਪਰਤ ਆਉਣਾ ਸੀ ਪਰ ਇਸ ਦੌਰਾਨ ਹਸਪਤਾਲ ਵਿਚ ਹੀ ਉਸ ਨੂੰ ਇਕ ਵਾਰ ਫਿਰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ