ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)- ਡੇਰਾਬੱਸੀ ਵਿਖੇ ਉਸ ਸਮੇਂ ਮਾਹੌਲ ਤਣਾਅ-ਪੂਰਨ ਹੋ ਗਿਆ ਜਦੋਂ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਨੂੰ ਧਮਕੀ ਭਰਿਆ ਈ.ਮੇਲ ਮਿਲਿਆ। ਸਕੂਲ ਪ੍ਰਬੰਧਕਾਂ ਵਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਥਾਣਾ ਮੁਖੀ ਸੁਮੀਤ ਮੋਰ ਦੀ ਅਗਵਾਈ ਹੇਠ ਪੁਲਿਸ ਟੀਮ ਸਕੂਲ ਪਹੁੰਚੀ। ਬੱਚਿਆ ਦੀ ਸੁਰੱਖਿਆ ਨੂੰ ਦੇਖਦੇ ਸਕੂਲ ਖਾਲੀ ਕਰਵਾ ਦਿੱਤਾ। ਮਾਪੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਪੁਲਿਸ ਟੀਮਾਂ ਸਕੂਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
;
;
;
;
;
;
;
;