JALANDHAR WEATHER

ਟਰਾਲੇ ਦੀ ਲਪੇਟ 'ਚ ਆ ਕੇ ਨੌਜਵਾਨ ਖਿਡਾਰੀ ਦੀ ਮੌਤ, ਇਕ ਜ਼ਖਮੀ

ਮਹਿਲ ਕਲਾਂ, (ਬਰਨਾਲਾ), 17 ਫਰਵਰੀ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਨੇੜੇ ਮੁੱਖ ਮਾਰਗ ਉਪਰ ਵਾਪਰੇ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਉਸ ਦੇ ਸਾਥੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਖਿਡਾਰੀ, ਜੋ ਪਿੰਡ ਛੀਨੀਵਾਲ ਕਲਾਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ, ਬੀਤੀ ਰਾਤ ਰਾਏਕੋਟ ਖ਼ੇਤਰ 'ਚ ਹੋਏ ਖੇਡ ਮੇਲੇ 'ਚ ਸ਼ਾਮਿਲ ਹੋਣ ਉਪਰੰਤ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਛੀਨੀਵਾਲ ਕਲਾਂ ਨੂੰ ਵਾਪਸ ਆ ਰਹੇ ਸਨ ਕਿ ਰਸਤੇ 'ਚ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਢਾਬੇ ਨੇੜੇ ਪਹੁੰਚਣ ’ਤੇ ਬਜਰੀ ਨਾਲ ਭਰੇ ਟਰਾਲੇ ਨੇ ਪਿਛਲੇ ਪਾਸਿਓਂ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਭਿਆਨਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦ ਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ (20) ਪੁੱਤਰ ਸੋਹਣ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ