ਭਾਰਤ ਦੌਰੇ ’ਤੇ ਆਏ ਫ਼ਰਾਂਸੀਸੀ ਰਾਸ਼ਟਰਪਤੀ ਦਾ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੀਤਾ ਸਵਾਗਤ
ਨਵੀਂ ਦਿੱਲੀ, 17 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਟਵੀਟ ਕਰਕੇ ਭਾਰਤ ਦੇ ਦੌਰੇ 'ਤੇ ਆਏ ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਦਾ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੋਸਟ ਵਿਚ ਲਿਖਿਆ ਕਿ ਭਾਰਤ ਵਿਚ ਤੁਹਾਡਾ ਸਵਾਗਤ ਹੈ। ਭਾਰਤ ਤੁਹਾਡੀ ਫੇਰੀ ਅਤੇ ਸਾਡੇ ਦੁਵੱਲੇ ਸੰਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਦੀ ਉਮੀਦ ਕਰਦਾ ਹੈ। ਮੈਨੂੰ ਵਿਸ਼ਵਾਸ ਹੈ ਕਿ ਸਾਡੀਆਂ ਚਰਚਾਵਾਂ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਦੁਨੀਆ ਭਰ ਵਿਚ ਤਰੱਕੀ ਵਿਚ ਯੋਗਦਾਨ ਪਾਉਣਗੀਆਂ। ਮੇਰੇ ਪਿਆਰੇ ਦੋਸਤ ਇਮੈਨੁਅਲ ਮੈਕਰੋਨ, ਮੁੰਬਈ ਅਤੇ ਬਾਅਦ ਵਿਚ ਦਿੱਲੀ ’ਚ ਮਿਲਦੇ ਹਾਂ।
ਜ਼ਿਕਰਯੋਗ ਹੈ ਕਿ ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਅਤੇ ਪਹਿਲੀ ਮਹਿਲਾ ਬ੍ਰਿਗਿਟ ਮੈਕਰੋਨ ਮੰਗਲਵਾਰ ਨੂੰ ਆਪਣੀ ਭਾਰਤ ਫੇਰੀ ਲਈ ਮੁੰਬਈ ਪਹੁੰਚੇ ਸਨ। ਉਨ੍ਹਾਂ ਦਾ ਦੌਰਾ 19 ਫਰਵਰੀ ਤੱਕ ਜਾਰੀ ਰਹੇਗਾ। ਫਰਾਂਸੀਸੀ ਰਾਸ਼ਟਰਪਤੀ ਅਤੇ ਪਹਿਲੀ ਮਹਿਲਾ ਦਾ ਮੁੰਬਈ ਹਵਾਈ ਅੱਡੇ 'ਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸਵਾਗਤ ਕੀਤਾ ਸੀ।
;
;
;
;
;
;
;
;