ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ 11 ਮਾਰਚ ਤੱਕ ਸੁਣਵਾਈ ਮੁਲਤਵੀ
ਕਾਦੀਆਂ, (ਗੁਰਦਾਸਪੁਰ), 17 ਫਰਵਰੀ- ਸੁਪਰੀਮ ਕੋਰਟ ਨੇ ਅੱਜ ਬੇਅੰਤ ਸਿੰਘ ਕਤਲ ਕੇਸ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਹਵਾਰਾ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਇਹ ਬੱਬਰ ਖਾਲਸਾ ਅੱਤਵਾਦੀ 1995 ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
;
;
;
;
;
;
;