JALANDHAR WEATHER

ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹੋਲਾ-ਮਹੱਲਾ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਪੰਥਕ ਕਾਨਫਰੰਸ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਹੋਲਾ-ਮਹੱਲਾ ਪੁਰਬ ਮੌਕੇ ਤਿੰਨ ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫਰੰਸ ਕੀਤੀ ਜਾਵੇਗੀ। ਅੱਜ ਇੱਥੇ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗਾਂ ਕਰਨ ਲਈ ਪੁੱਜੇ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਸੁਝਾਅ ਦਿੱਤੇ। ਜਿਸ 'ਚ ਇਸਤਰੀ ਅਕਾਲੀ ਦਲ (ਮਹਿਲਾ ਵਿੰਗ) ਬਣਾਉਣਾ ਅਤੇ ਫੈਡਰੇਸ਼ਨਾ ਵਿੰਗ ਨੂੰ ਮਜ਼ਬੂਤ ਕਰਨਾ ਸ਼ਾਮਲ ਹਨ। ਉਨਾਂ ਕਿਹਾ ਕਿ ਅੱਜ ਪੰਜਾਬ ਅਤੇ ਪੰਥ ਨਾਲ ਸਬੰਧੰਤ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਹੈ। ਉਨ੍ਹਾਂ ਸੁਬਾਈ ਪੁਲਿਸ ਮੁਖੀ ਦੇ 'ਆਪ' ਦੀ ਰਾਜਨੀਤਿਕ ਰੈਲੀ 'ਚ ਸ਼ਾਮਲ ਹੋਣ 'ਤੇ ਚਿੰਤਾ ਪ੍ਰਗਟ ਕਰਦਿਆ ਕਿਹਾ ਕਿ ਇਸ ਨਾਲ ਪੰਜਾਬੀਆਂ 'ਚ ਚਿੰਤਾ ਪੈਦਾ ਹੋਈ ਹੈ। ਗੁਰਦੁਆਰਾ ਅੰਬ ਸਾਹਿਬ ਦੀ ਜਮੀਨੀ ਘਪਲੇ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ ਅਤੇ ਜ਼ਮੀਨਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਜਮੀਨਾਂ ਵੇਚੀਆਂ ਜਾ ਰਹੀਆਂ ਹਨ ਤੇ ਦੂਜੇ ਪਾਸੇ ਅਕਾਲੀ ਦਲ ਵੱਲੋਂ ਕਥਿਤ ਤੌਰ 'ਤੇ ਚੋਣ ਫੰਡ ਇਕੱਠਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਜਮੀਨਾਂ ਕੌਡੀਆਂ ਦੇ ਭਾਅ ਵਿਕਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦਾ ਭਾਜਪਾ ਨਾਲ ਕੋਈ ਸਿਆਸੀ ਗੱਠਜੋੜ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ