ਮੋਟਰਸਾਈਕਲ ਤੇ ਟਰੱਕ ਦੀ ਟੱਕਰ ’ਚ ਨੌਜਵਾਨ ਦੀ ਮੌਤ
ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)- ਅੱਜ ਰਿਫਾਇਨਰੀ ਰੋਡ ’ਤੇ ਸਥਿਤ ਟਾਊਨਸ਼ਿਪ ਕਲੋਨੀ ਦੇ ਨੇੜੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਹੋਈ ਆਪਸੀ ਟੱਕਰ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਮੋਟਰਸਾਈਕਲ ਚਾਲਕ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰ ਕਾਲਾ ਬੰਗੀ ਨਾਲ ਐਂਬੁਲੈਂਸ ਲੈ ਕੇ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚੇ ਅਤੇ ਜ਼ਖ਼ਮੀ ਮੋਟਰਸਾਈਕਲ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਮਾਂ ਵਿਖੇ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਮਾਣਕ ਸਿੰਘ ਵਾਸੀ ਪਿੰਡ ਪੱਕਾ ਕਲਾਂ ਵਜੋਂ ਹੋਈ ਹੈ। ਪਿੰਡ ਪੱਕਾ ਕਲਾਂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨੌਜਵਾਨ ਲਖਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ।
;
;
;
;
;
;
;
;