JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਕਾਦੀਆਂ ਤੋਂ 'ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ' ਮੁਹਿੰਮ ਦੀ ਸ਼ੁਰੂਆਤ ਕਰਕੇ 2027 ਲਈ ਅਕਾਲੀ ਦਲ ਦਾ ਚੋਣ ਬਿਗਲ ਵਜਾਇਆ

ਕਾਦੀਆਂ, 17 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਦੇ ਪਹਿਲੇ ਪੜਾਅ ਲਈ ਬਿਗਲ ਵਜਾਉਂਦਿਆਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਿਹੜਾ ਤੂਫਾਨ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਨੂੰ ਪੰਜਾਬ 'ਚੋਂ ਬਾਹਰ ਕਰ ਦੇਵੇਗਾ ਉਹ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਦਰਿਆਵਾਂ ’ਤੇ ਪੱਕੇ ਬੰਨ੍ਹ, ਕਮਜ਼ੋਰ ਵਰਗਾਂ ਲਈ ਅਪਗ੍ਰੇਡਡ ਭਲਾਈ ਸਕੀਮਾਂ ਨੌਜਵਾਨਾਂ ਲਈ 10 ਲੱਖ ਰੁਪਏ ਵਿਆਜ਼ ਰਹਿਤ ਕਰਜ਼, ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦੇਣ ਅਤੇ ਗੈਂਗਸਟਰਵਾਦ ਤੇ ਨਸ਼ਾ ਮਾਫੀਆ ਖ਼ਤਮ ਕਰਨ ਸਮੇਤ ਅਨੇਕਾਂ ਵਚਨਬੱਧਤਾਵਾਂ ਪ੍ਰਗਟਾਈਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਤੂਫਾਨ ਦੀ ਸ਼ੁਰੂਆਤ ਹੋ ਗਈ ਹੈ ਅਤੇ 40 ਦਿਨਾਂ 'ਚ ਇਹ ਸੁਨਾਮੀ 'ਚ ਬਦਲ ਜਾਵੇਗਾ। ਉਨ੍ਹਾਂ ਨੇ ਅਕਾਲੀ ਦਲ ਵੱਲੋਂ ਵਿਸਾਖੀ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ 40 ਰੈਲੀਆਂ ਦਾ ਹਵਾਲਾ ਦਿੰਦਿਆਂ ਇਸ ਬਾਰੇ ਇਸ਼ਾਰਾ ਕੀਤਾ ਅਤੇ ਕਿਹਾ ਕਿ ਉਹ ਕਾਦੀਆਂ ਦੇ ਮੌਜੂਦਾ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਸਮੇਤ ਪਾਰਟੀ ਦੇ ਹਰ ਵਰਕਰ ਤੇ ਆਗੂ ਅਤੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਜੋ ਪੰਜਾਬ ਬਚਾਓ ਸੁਖਬੀਰ ਸਿੰਘ ਬਾਦਲ ਲਿਆਓ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਰੈਲੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ 2027 'ਚ ਅਕਾਲੀ ਦਲ ਦੀ ਵਾਪਸੀ ਲਈ ਪੱਬਾਂ ਭਾਰ ਹਨ ਅਤੇ ਦਿੱਲੀ ਆਧਾਰਿਤ ਪਾਰਟੀਆਂ ਨੂੰ ਕਰਾਰੀ ਹਾਰ ਦੇਣਾ ਚਾਹੁੰਦੇ ਹਨ।
ਪਾਰਟੀ ਦੇ ਏਜੰਡੇ ਦੀ ਗੱਲ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਸੀਂ ਮੈਨੂੰ ਪੰਜ ਸਾਲ ਦਿਓ ਅਤੇ ਮੈਂ ਪੰਜਾਬ ਨੂੰ ਮੁੜ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਵਾਂਗਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਵਾਸਤੇ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਵੀ ਕੀਤੇ। ਕਿਸਾਨਾਂ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਜਿਨ੍ਹਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ ਉਨ੍ਹਾਂ ਨੂੰ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ-ਅੰਦਰ ਇਹ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਹੜ੍ਹਾਂ ਦੇ ਟਾਕਰੇ ਵਾਸਤੇ ਦਰਿਆਵਾਂ ’ਤੇ ਪੱਕੇ ਬੰਨ੍ਹ’ ਮਾਰੇ ਜਾਣਗੇ ਜਿਨ੍ਹਾਂ ਨੂੰ ਹੁਣ ਤੱਕ ਜ਼ਮੀਨਾਂ ਵਾਹੁਣ ਦੇ ਪੱਕੇ ਅਧਿਕਾਰ ਨਹੀਂ ਮਿਲੇ ਉਹ ਦਿੱਤੇ ਜਾਣਗੇ ਅਤੇ ਜ਼ਮੀਨਾਂ ਦੀ ਸਹੀ ਵੰਡ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ