JALANDHAR WEATHER

ਪੰਜਾਬ ਦੇ ਅੱਜ 13 ਜ਼ਿਲ੍ਹਿਆਂ ਵਿਚ ਮੀਂਹ ਪਵੇਗਾ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 18 ਫਰਵਰੀ- ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕੁਝ ਇਲਾਕਿਆਂ ਵਿਚ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਵੀ ਦੱਸੀ ਗਈ ਹੈ।

ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਹੁਣ ਆਮ ਨਾਲੋਂ 3.2 ਡਿਗਰੀ ਵੱਧ ਹੈ। ਮਾਨਸਾ ਵਿਚ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 19 ਤੋਂ 23 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਘੱਟਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ