JALANDHAR WEATHER

ਚੋਣ ਕਮਿਸ਼ਨ ਵਲੋਂ ਰਾਜ ਸਭਾ ਦੀਆਂ ਚੋਣਾਂ ਦਾ ਐਲਾਨ

ਨਵੀਂ ਦਿੱਲੀ, 18 ਫਰਵਰੀ- ਚੋਣ ਕਮਿਸ਼ਨ ਨੇ 10 ਰਾਜਾਂ ਵਿਚ 37 ਖਾਲੀ ਰਾਜ ਸਭਾ ਸੀਟਾਂ ਲਈ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 16 ਮਾਰਚ ਨੂੰ ਹੋਣਗੀਆਂ। ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਅਸਾਮ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਬਿਹਾਰ ਦੀਆਂ ਸੀਟਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਸੀਟਾਂ ਅਪ੍ਰੈਲ ਵਿਚ ਵੱਖ-ਵੱਖ ਮਿਤੀਆਂ 'ਤੇ ਖ਼ਤਮ ਹੋ ਰਹੀਆਂ ਹਨ। ਇਹ ਧਿਆਨ ਦੇਣ ਯੋਗ ਹੈ ਕਿ ਰਾਜ ਸਭਾ ਦਾ ਕਾਰਜਕਾਲ ਛੇ ਸਾਲ ਦਾ ਹੁੰਦਾ ਹੈ, ਪਰ ਇਕ ਤਿਹਾਈ ਸੀਟਾਂ ਲਈ ਹਰ ਦੋ ਸਾਲਾਂ ਵਿਚ ਚੋਣਾਂ ਹੁੰਦੀਆਂ ਹਨ। ਰਾਜ ਸਭਾ ਨੂੰ ਸਥਾਈ ਸਦਨ ਵੀ ਕਿਹਾ ਜਾਂਦਾ ਹੈ। ਕਿਉਂਕਿ ਲੋਕ ਸਭਾ ਦੇ ਉਲਟ ਰਾਜ ਸਭਾ ਕਦੇ ਵੀ ਭੰਗ ਨਹੀਂ ਹੁੰਦੀ।

ਜਾਣਕਾਰੀ ਅਨੁਸਾਰ 5 ਮਾਰਚ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਇਨ੍ਹਾਂ ਦੀ ਜਾਂਚ 6 ਮਾਰਚ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 9 ਮਾਰਚ ਤੈਅ ਕੀਤੀ ਗਈ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 16 ਮਾਰਚ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਅਨੁਸਾਰ ਇਹ ਸਾਰੀ ਚੋਣ ਪ੍ਰਕਿਰਿਆ 20 ਮਾਰਚ ਤੱਕ ਮੁਕੰਮਲ ਕਰ ਲਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ