ਗਿਆਨੀ ਰਘਬੀਰ ਸਿੰਘ ਵਲੋਂ ਐਸ.ਜੀ.ਪੀ.ਸੀ. ਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ
ਜਲੰਧਰ, 18 ਫਰਵਰੀ- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਐਸ.ਜੀ.ਪੀ.ਸੀ. ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭ੍ਰਿਸ਼ਟਾਚਾਰ ਵੱਧ ਗਿਆ ਹੈ ਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ ਪਰਿਵਾਰ ’ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਭ੍ਰਿਸ਼ਟ ਐਸ.ਜੀ.ਪੀ.ਸੀ.ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਗੁਰ ਘਰ ਦੀਆਂ ਜ਼ਮੀਨਾਂ ਵੇਚ ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਖ਼ੰਡ ਪਾਠ ਲਈ ਪੰਜ ਲੱਖ ਰੁਪਏ ਤੱਕ ਦੀ ਮੰਗ ਕੀਤੀ ਗਈ।
;
;
;
;
;
;
;
;