ਦਿੱਲੀ ਪੁਲਿਸ ਵਲੋਂ ਬਿਸ਼ਨੋਈ ਗਰੋਹ ਦਾ ਗੁਰਗਾ ਗ੍ਰਿਫ਼ਤਾਰ
ਨਵੀਂ ਦਿੱਲੀ, 18 ਫਰਵਰੀ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਬੌਬੀ ਕਬੂਤਰ ਵਜੋਂ ਹੋਈ ਹੈ, ਜੋ ਕਿ ਸੱਤ ਸਾਲਾਂ ਤੋਂ ਭਗੌੜਾ ਸੀ।
ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਮਹਿਫੂਜ਼ ਉਰਫ਼ ਬੌਬੀ ਕਬੂਤਰ, ਫ਼ਿਲਮ ਅਦਾਕਾਰਾ ਦਿਸ਼ਾ ਪਟਾਨੀ ਦੇ ਬਰੇਲੀ ਸਥਿਤ ਘਰ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਵੀ ਲੋੜੀਂਦਾ ਸੀ। ਉਸਨੇ ਦਿਸ਼ਾ ਪਟਾਨੀ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਬੌਬੀ ਕਬੂਤਰ ਉਰਫ਼ ਮਹਿਫੂਜ਼ ਤੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹਥਿਆਰਾਂ ਨੂੰ ਕਿਸਨੇ ਨਿਰਦੇਸ਼ਿਤ ਕੀਤਾ ਸੀ। ਬੌਬੀ ਕਬੂਤਰ ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਹੋਏ ਦੋਹਰੇ ਕਤਲ ਕੇਸ ਅਤੇ ਗ੍ਰੇਟਰ ਕੈਲਾਸ਼ ਵਿੱਚ ਇਕ ਜਿਮ ਦੇ ਬਾਹਰ ਨਾਦਿਰ ਸ਼ਾਹ ਦੀ ਹੱਤਿਆ ਵਿਚ ਵੀ ਦੋਸ਼ੀ ਸੀ। ਬੌਬੀ ਕਬੂਤਰ ਉੱਤਰ-ਪੂਰਬੀ ਦਿੱਲੀ ਦੇ ਇਕ ਪ੍ਰਮੁੱਖ ਗੈਂਗਸਟਰ ਹਾਸ਼ਿਮ ਬਾਬਾ ਲਈ ਕੰਮ ਕਰਦਾ ਹੈ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿਚ ਹੈ। ਬੌਬੀ ਕਬੂਤਰ ਸਮੇਤ ਕੁੱਲ ਚਾਰ ਲੋਕਾਂ ਨੂੰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।।
;
;
;
;
;
;
;
;