JALANDHAR WEATHER

ਜਲੰਧਰ ਪੁਲਿਸ ਤੇ ਕੌਸ਼ਲ ਚੌਧਰੀ ਗੈਂਗ ਵਿਚਾਲੇ ਮੁਕਾਬਲਾ

ਜਲੰਧਰ, 18 ਫ਼ਰਵਰੀ (ਦਵਿੰਦਰ)- ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਫੋਲੜੀਵਾਲ ਖੇਤਰ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਧਿਰਾਂ ਵਿਚਕਾਰ ਕਈ ਦੌਰ ਦੀ ਗੋਲੀਬਾਰੀ ਹੋਈ। ਜ਼ਖਮੀ ਦੋਸ਼ੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਕੌਸ਼ਲ ਚੌਧਰੀ ਗੈਂਗ ਨਾਲ ਜੁੜਿਆ ਹੋਇਆ ਹੈ, ਨਾਲ ਹੀ ਕਿਹਾ ਕਿ ਉਹ ਹੋਰ ਗੈਂਗਾਂ ਨਾਲ ਜੁੜਿਆ ਹੋ ਸਕਦਾ ਹੈ, ਜਿਸ ਦੀ ਜਾਂਚ ਕੀਤੀ ਜਾਵੇਗੀ।

ਜ਼ਖਮੀ ਸ਼ੂਟਰ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਆਕਾਸ਼ ਕੁਝ ਦਿਨ ਪਹਿਲਾਂ ਮੋਹਾਲੀ ਵਿਚ ਇਕ ਜਿੰਮ ਮਾਲਕ ਦੇ ਕਤਲ ਵਿਚ ਲੋੜੀਂਦਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਮੋਹਾਲੀ ਅਤੇ ਜਗਰਾਉਂ ਵਿਚ ਗੋਲੀਆਂ ਚਲਾਈਆਂ ਸਨ। ਇਕ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਫੋਲੜੀਵਾਲ ਖੇਤਰ ਵਿਚ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਜਿਥੇ ਉਸਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋਸ਼ੀ ਜ਼ਖਮੀ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ