ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਦਿਆਰਥਣ ਦੀ ਮੌਤ
ਜਗਰਾਉਂ ( ਲੁਧਿਆਣਾ) 18 ਫਰਵਰੀ ,(ਕੁਲਦੀਪ ਸਿੰਘ ਲੋਹਟ)- ਜਗਰਾਉਂ ਨੇੜੇ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥੀ ਦੀ ਯੂਨੀਵਰਸਿਟੀ ਦੀ ਬਿਲਡਿੰਗ ਦੀ ਦੂਜੀ ਮੰਜਿਲ ਤੋਂ ਡਿੱਗਣ ਨਾਲ ਮੌਤ ਹੋ ਗਈ। ਲੁਧਿਆਣਾ ਦੀ ਸ਼ਬਨੂਰ ਖਾਤੂਨ ਯੂਨੀਵਰਸਿਟੀ ਦੀ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਆਖਿਆ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;