JALANDHAR WEATHER

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਤਰਨਤਾਰਨ, 18 ਫਰਵਰੀ (ਹਰਿੰਦਰ ਸਿੰਘ) - ਤਰਨਤਾਰਨ ਵਿਖੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜ਼ੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਤੋਂ ਆਮ ਆਦਮੀ ਪਾਰਟੀ ਦਾ ਮੌਜ਼ੂਦਾ ਸਰਪੰਚ ਹਰਬਰਿੰਦਰ ਸਿੰਘ ਤਰਨਤਾਰਨ ਦੇ ਸਿੱਧੂ ਫਾਰਮ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਸੀ ਕਿ 3 ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਜਦਕਿ ਉਸ ਦੇ ਨਾਲ ਬੈਠਾ ਚਾਚੇ ਦਾ ਲੜਕਾ ਜਰਮਨਜੀਤ ਸਿੰਘ ਗੋੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇਸ ਦੌਰਾਨ ਹਮਲਾਵਰਾਂ ਵਿਚੋਂ ਇਕ ਨੇ ਆਪਣੇ ਬਚਾਅ ਲਈ ਏ.ਕੇ. 47 ਦੀ ਵੀ ਵਰਤੋਂ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ