ਹੋਟਲ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
ਸ੍ਰੀ ਆਨੰਦਪੁਰ ਸਾਹਿਬ, 18 ਫ਼ਰਵਰੀ (ਜੇ.ਐਸ. ਨਿੱਕੂਵਾਲ) - ਸਥਾਨਕ ਪੁਲਿਸ ਨੇ ਕੋਲਾ ਵਾਲਾ ਟੋਬਾ ਸੜਕ ਸਥਿਤ ਇਕ ਹੋਟਲ ਵਿਚ ਚੱਲ ਰਹੇ ਕਥਿਤ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਤਿੰਨ ਮਹਿਲਾਵਾਂ ਨੂੰ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਥਾਣਾ ਮੁਖੀ ਦਾਨਿਸ਼ਵਰ ਸਿੰਘ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਰੁਟੀਨ ਪੈਟਰੋਲਿੰਗ ‘ਤੇ ਸੀ, ਜਦੋਂ ਉਨ੍ਹਾਂ ਨੂੰ ਭਰੋਸੇਯੋਗ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਉਕਤ ਸੜਕ ਉੱਪਰ ਸਥਿਤ ‘ਸ਼ੇਰੇ ਪੰਜਾਬ’ ਨਾਮਕ ਹੋਟਲ ਵਿਚ ਗੁਰਮੁਖ ਸਿੰਘ ਵਲੋਂ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਮੌਕੇ ‘ਤੇ ਤਿੰਨ ਮਹਿਲਾਵਾਂ ਨੂੰ ਬਰਾਮਦ ਕੀਤਾ ਗਿਆ, ਜਦਕਿ ਮੁਲਜ਼ਮ ਗੁਰਮੁਖ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਇਕ ਪਵਿਤਰ ਧਾਰਮਿਕ ਸ਼ਹਿਰ ਹੈ ਅਤੇ ਇਥੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;