JALANDHAR WEATHER

ਸੁਖਬੀਰ ਸਿੰਘ ਬਾਦਲ ਨੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਪਾਣੀ ਰੋਕਣ ਦਾ ਲਿਆ ਅਹਿਦ

ਖੇਮਕਰਨ (ਤਰਨਤਾਰਨ), 18 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ।
ਅੱਜ ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਿਲ ਹੋਏ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਈਪੇਰੀਅਨ ਸਿਧਾਂਤ ਜੋ ਸਪਸ਼ਟ ਕਹਿੰਦਾ ਹੈ ਕਿ ਜਿਸ ਸੂਬੇ ਵਿਚੋਂ ਦਰਿਆ ਵਗਦਾ ਹੋਵੇ, ਪਾਣੀ ਉਸਦਾ ਹੈ, ਦੀ ਉਲੰਘਣਾ ਕਰ ਕੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ।
ਉਨ੍ਹਾਂ ਸਪਸ਼ਟ ਕਿਹਾ ਕਿ ਅਕਾਲੀ ਦਲ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸਵਾਈਐਲ ਨਹਿਰ ਰਾਹੀਂ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖ਼ਰੀਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ ’ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ ’ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ