JALANDHAR WEATHER

ਜਿਉਂਦ ਪਿੰਡ 'ਚ ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ, ਅੱਥਰੂ ਗੈਸ ਦਾਗੀ , ਇਕ ਜ਼ਖ਼ਮੀ

ਚਾਉਕੇ ,18 ਫਰਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਜਿਉਂਦ 'ਚ ਅੱਜ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ ਦੇਖਣ ਨੂੰ ਮਿਲਿਆ। ਦੋਵਾਂ ਵਿਚਕਾਰ ਜੰਮ ਕੇ ਪੱਥਰਬਾਜ਼ੀ ਹੋਈ, ਜਿਸ ਤੋਂ ਬਾਅਦ ਸਥਿਤੀ ਕਾਬੂ ਕਰਨ ਲਈ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਦੌਰਾਨ ਇਕ ਨੌਜਵਾਨ ਜ਼ਖ਼ਮੀ ਹੋਣ ਦੀ ਸੂਚਨਾ ਹੇੈ। ਘਟਨਾ ਦੌਰਾਨ ਕੁਝ ਅੱਥਰੂ ਗੈਸ ਦੇ ਗੋਲੇ ਬੱਕਰੀਆਂ ਦੇ ਵਾੜੇ 'ਚ ਵੀ ਡਿੱਗੇ, ਜਿਸ ਨਾਲ ਜਾਨਵਰਾਂ 'ਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਲਾਤ ਕਾਫੀ ਤਣਾਅਪੂਰਨ ਬਣੇ ਰਹੇ। ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਅੱਜ ਦੀ ਘਟਨਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਖੜੀ ਹੋਈ ਹੈ ਅਤੇ ਕਿਸਾਨਾਂ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਚੇਤੇ ਰਹੇ ਕਿ ਪਿੰਡ ਜਿਉਂਦ ਦੇ ਸ਼ਗਨਪ੍ਰੀਤ ਸਿੰਘ ਅਤੇ ਪਿੰਡ ਚਾਉਕੇ ਦੇ ਬਲਦੇਵ ਸਿੰਘ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਤਣਾਅ ਬਣਿਆ ਹੋਇਆ ਹੈ। ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਰੀਬ ਇਕ ਹਫ਼ਤਾ ਪਹਿਲਾਂ ਵੀ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਉ ਕਰਨ ਲਈ ਰਵਾਨਾ ਹੋਣ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ ਸੀ। ਉਸ ਵੇਲੇ ਬਠਿੰਡਾ ਚੰਡੀਗੜ੍ਹ ਜਾਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ