ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੋਹਾਲੀ, 19 ਫ਼ਰਵਰੀ (ਪ੍ਰੋ. ਅਵਤਾਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਬੀਤੇ ਦਿਨਾਂ ਤੋਂ ਸਥਾਨਕ ਫੋਰਟਿਸ ਹਸਪਤਾਲ ਵਿਚ ਦਾਖਲ ਸਨ, ਨੂੰ ਅੱਜ ਸਵੇਰੇ ਪੌਣੇ 8 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨੀਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਵਲੋਂ 16 ਫਰਵਰੀ ਨੂੰ ਪੰਜਾਬ ਸਰਕਾਰ ਦੀ ‘‘ਯੁੱਧ ਨਸ਼ਿਆਂ ਵਿਰੁੱਧ 2.0’’ ਰੈਲੀ ਵਿਚ ਸ਼ਮੂਲੀਅਤ ਕੀਤੀ ਗਈ ਪਰ ਥਕਾਵਟ ਵੱਧ ਜਾਣ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਸੀ। ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੀ ਸਿਹਤ ’ਤੇ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਸੀ। ਬੀਤੇ ਦਿਨ ਦਿੱਲੀ ਦੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।
;
;
;
;
;
;
;
;