ਦੁਕਾਨ ’ਚ ਵੜ੍ਹੀ ਤੇਜ਼ ਰਫ਼ਤਾਰ ਸਕਾਰਪਿਓ, ਨੌਜਵਾਨ ਦੀ ਮੌਤ
ਮੋਗਾ, 19 ਫ਼ਰਵਰੀ- ਮੋਗਾ ਜ਼ਿਲ੍ਹੇ ਦੇ ਪਿੰਡ ਧੱਲੇ ਵਿਚ ਰਾਤ ਸਮੇਂ ਇਕ ਬਹੁਤ ਹੀ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿਸ ਨੇ ਸਾਰੇ ਇਲਾਕੇ ਨੂੰ ਸੋਗ ਵਿਚ ਡੁੱਬਾ ਦਿੱਤਾ। ਜਾਣਕਾਰੀ ਅਨੁਸਾਰ ਰਾਤ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਸਕਾਰਪਿਓ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਕਰਿਆਨਾ ਦੀ ਦੁਕਾਨ ਵਿਚ ਜਾ ਟਕਰਾਈ। ਉਸ ਵੇਲੇ ਦੁਕਾਨ ’ਤੇ ਖੜ੍ਹਾ 22 ਸਾਲਾ ਨੌਜਵਾਨ ਸਮਾਨ ਖਰੀਦ ਰਿਹਾ ਸੀ, ਜੋ ਗੱਡੀ ਦੀ ਜ਼ੋਰਦਾਰ ਟੱਕਰ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ।
ਸਥਾਨਕ ਲੋਕਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਦਰਦਨਾਕ ਘਟਨਾ ਨਾਲ ਪਿੰਡ ਵਿਚ ਮਾਤਮ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰਾ ਹਾਦਸਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਿਆ ਹੈ, ਜਿਸ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿਚ ਲੈ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੱਡੀ ਦੇ ਚਾਲਕ ਦੀ ਭਾਲ ਜਾਰੀ ਹੈ।ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿਚ ਤੇਜ਼ ਰਫ਼ਤਾਰ ਵਾਹਨਾਂ ’ਤੇ ਰੋਕ ਲਈ ਪੱਕੇ ਪ੍ਰਬੰਧ ਕੀਤੇ ਜਾਣ।
;
;
;
;
;
;
;