JALANDHAR WEATHER

ਜਲੰਧਰ ਪੁੱਜੇ ਡੀ.ਜੀ.ਪੀ. ਗੌਰਵ ਯਾਦਵ, ਪੁਲਿਸ ਲਾਈਨਜ਼ ਵਿਖੇ ਨਵੀਂ ਏ.ਐਨ.ਟੀ.ਐਫ. ਰੇਂਜ ਇਮਾਰਤ ਦਾ ਕੀਤਾ ਉਦਘਾਟਨ

ਜਲੰਧਰ, 19 ਫਰਵਰੀ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਪੁਲਿਸ ਲਾਈਨਜ਼, ਜਲੰਧਰ ਵਿਖੇ ਨਵੀਂ ਬਣੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਸਮਾਰੋਹ ਦੌਰਾਨ ਉਨ੍ਹਾਂ ਨੇ ਰਾਜ ਦੀ ਸੁਰੱਖਿਆ, ਨਸ਼ਿਆਂ ਵਿਰੁੱਧ ਲੜਾਈ ਅਤੇ ਹਾਲ ਹੀ ਵਿਚ ਹੋਏ ਕਤਲ ਦੇ ਮਾਮਲਿਆਂ ਬਾਰੇ ਕਈ ਮਹੱਤਵਪੂਰਨ ਅਪਡੇਟਸ ਸਾਂਝੇ ਕੀਤੇ।

ਡੀ.ਜੀ.ਪੀ. ਨੇ ਕਿਹਾ ਕਿ ਇਹ ਨਵੀਂ ਜਲੰਧਰ ਰੇਂਜ ਇਮਾਰਤ ₹1.60 ਕਰੋੜ ਦੀ ਲਾਗਤ ਨਾਲ ਬਣਾਈ ਗਈ ਹੈ। ਇਸ ਤਕਨੀਕੀ ਅਪਗ੍ਰੇਡ ਨੇ ਪੁਲਿਸ ਨੂੰ ₹2.5 ਕਰੋੜ ਦੇ ਆਧੁਨਿਕ ਉਪਕਰਣ ਪ੍ਰਦਾਨ ਕੀਤੇ ਹਨ, ਜੋ 500 ਕਿਸਮਾਂ ਦੇ ਨਸ਼ਿਆਂ ਦਾ ਪਤਾ ਲਗਾ ਸਕਦੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿਚ ₹3 ਕਰੋੜ ਦੀ ਲਾਗਤ ਵਾਲੀ ਇਕ ਨਵੀਂ ਇਮਾਰਤ 4-5 ਮਹੀਨਿਆਂ ਵਿਚ ਪੂਰੀ ਹੋ ਜਾਵੇਗੀ, ਜਦੋਂ ਕਿ ਫਿਰੋਜ਼ਪੁਰ ਵਿਚ ਵੀ ਕੰਮ ਚੱਲ ਰਿਹਾ ਹੈ।

ਲੱਕੀ ਓਬਰਾਏ ਕਤਲ ਕੇਸ ਬਾਰੇ, ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਨੇ ਹੁਣ ਤੱਕ ਲੱਕੀ ਓਬਰਾਏ ਕਤਲ ਕੇਸ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਮੁੱਖ ਦੋਸ਼ੀਆਂ ਨੂੰ ਪਨਾਹ ਦੇਣ ਅਤੇ ਸਾਜ਼ਿਸ਼ ਰਚਣ ਵਿਚ ਸ਼ਾਮਿਲ ਸਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ