ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ 3 ਲੱਖ ਡਰੱਗ ਮਨੀ, 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ
ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ 40 ਗ੍ਰਾਮ ਨਸ਼ੀਲਾ ਪਾਊਡਰ ਅਤੇ 3 ਲੱਖ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਐਸ. ਆਈ. ਜਸ਼ਮੇਰ ਸਿੰਘ ਨੇ ਫੌਜੀ ਪੁਲ ਲਾਗੇ ਨਾਕਾਬੰਦੀ ਦੌਰਾਨ ਟੈਂਪੂ ਟਰੈਵਲ ਵਿਚ ਬੈਠੇ ਤਿੰਨ ਨੌਜਵਾਨਾਂ ਪ੍ਰਿੰਸ ਕੁਮਾਰ ਬਾਸੀ ਬਣੀ , ਅਮਨ ਕੁਮਾਰ ਵਾਸੀ ਵਾਰਡ ਨੰਬਰ 10 ਅਤੇ ਜਸਬੀਰ ਕੁਮਾਰ ਪ੍ਰਿੰਸ ਵਾਸੀ ਨਵਾਂ ਨੰਗਲ ਨੂੰ 40 ਗ੍ਰਾਮ ਨਸ਼ੀਲਾ ਪਾਊਡਰ, ਤਿੰਨ ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;