ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਜਾਰੀ
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫਤਰ ਵਿਖੇ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ , ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅੰਤਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਿਲ ਹਨ। ਅੱਜ ਦੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
;
;
;
;
;
;
;