ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਦੀ ਮੌਤ,5 ਜ਼ਖ਼ਮੀ
ਜ਼ੀਰਾ , 19 ਫਰਵਰੀ (ਪ੍ਰਤਾਪ ਸਿੰਘ ਹੀਰਾ )- ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਹੋਈ 2 ਮੋਟਰਸਾਈਕਲਾਂ ਦੀ ਭਿਆਨਕ ਦੌਰਾਨ ਇਕ ਨੌਜਵਾਨ ਦੀ ਮੌਤ ਅਤੇ 5 ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਮਹੀਆਂ ਵਾਲਾ ਕਲਾਂ ਦੇ ਅੰਗਰੇਜ਼ ਸਿੰਘ 23 ਪੁੱਤਰ ਕਸ਼ਮੀਰ ਸਿੰਘ,ਜਗਦੀਪ ਸਿੰਘ 24 ਪੁੱਤਰ ਬੱਗੜ ਸਿੰਘ ਆਪਣੇ ਮੋਟਰਸਾਈਕਲ 'ਤੇ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਵਿਖੇ ਰਿਸ਼ਤੇਦਾਰੀ ਵਿਚ ਵਿਆਹ 'ਤੇ ਜਾ ਰਹੇ ਸਨ . ਜੀ.ਟੀ। ਰੋਡ 'ਤੇ ਉਨ੍ਹਾਂ ਦੀ ਸਾਹਮਣੇ ਤੋਂ ਆਉਂਦੇ ਮੋਟਰਸਾਈਕਲ ਨਾਲ ਸਿੱਧੀ ਟੱਕਰ ਹੋ ਗਈ ਇਸ ਟੱਕਰ ਦੌਰਾਨ ਜਗਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦ ਕਿ ਬਾਕੀ ਮੋਟਰਸਾਈਕਲ ਸਵਾਰ ਰਣਜੀਤ ਸਿੰਘ,ਜੰਗ ਸਿੰਘ,ਹੀਰਾ ਸਿੰਘ ਬਚਿੱਤਰ ਸਿੰਘ ਅਤੇ ਪ੍ਰਕਾਸ਼ ਵਾਸੀ ਜ਼ੀਰਾ ਜ਼ਿਆਦਾ ਜ਼ਖ਼ਮੀ ਹੋ ਗਏ , ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਮੁਢਲੀ ਸਹਾਇਤਾ ਦੇਣ ਉਪਰੰਤ ਫ਼ਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਸਦਰ ਪੁਲਿਸ ਜ਼ੀਰਾ ਵਲੋਂ ਮਾਮਲਾ ਦਰਜ ਕਰ ਲਿਆ ਹੈ।
;
;
;
;
;
;
;