JALANDHAR WEATHER

ਗਾਇਕਾਂ ਨੂਰਾਂ ਭੈਣਾਂ ਦੇ ਪਿਤਾ ਗੁਲਸ਼ਨ ਮੀਰ ਹਸਪਤਾਲ ਦਾਖ਼ਲ

ਜਲੰਧਰ , 19 ਫਰਵਰੀ - ਪੰਜਾਬ ਦੀ ਮਸ਼ਹੂਰ ਸੂਫੀ ਗਾਇਕਾਂ ਨੂਰਾਂ ਭੈਣਾਂ ਦੇ ਪਿਤਾ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਹ ਪਿਛਲੇ ਦੋ ਤੋਂ ਤਿੰਨ ਸਾਲਾਂ ਤੋਂ ਬਿਮਾਰ ਹਨ ਅਤੇ ਲਗਾਤਾਰ ਗੁਰਦੇ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਦੇਸੀ ਦਵਾਈ ਦੀ ਵਰਤੋਂ ਕਰ ਰਹੇ ਸੀ, ਜਿਸ ਕਾਰਨ ਗੁਰਦੇ ਨੂੰ ਸਮੱਸਿਆ ਆਈ ਹੈ। ਗੁਲਸ਼ਨ ਮੀਰ ਨੇ ਅੱਗੇ ਕਿਹਾ ਕਿ ਉਸ ਦੀ ਹਾਲਤ ਵਿਗੜ ਗਈ ਹੈ ਅਤੇ ਉਸ ਨੂੰ ਗੁਰਦੇ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰ ਦਮਨ ਉਸ ਦੀ ਦੇਖਭਾਲ ਕਰ ਰਹੇ ਹਨ।

ਗੁਲਸ਼ਨ ਮੀਰ ਦੀ ਛੋਟੀ ਧੀ ਰਿਤੂ ਨੂਰਾਂ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਸ਼ੂਗਰ ਸੀ ਅਤੇ ਸ਼ੂਗਰ ਕਾਰਨ ਉਨ੍ਹਾਂ ਦੇ ਗੁਰਦੇ ਖਰਾਬ ਹੋ ਰਹੇ ਸਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਚੈੱਕਅਪ ਲਈ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ