JALANDHAR WEATHER

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਅਲਟੀਮੇਟਮ ਦੇਣਾ ਮੰਦਭਾਗਾ - ਧਾਲੀਵਾਲ

ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ਤੇ ਲਗਾਏ ਦੋਸ਼ਾਂ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਉਨ੍ਹਾਂ ਨੂੰ ਦੋਸ਼ ਸਾਬਿਤ ਕਰਨ ਲਈ 72 ਘੰਟੇ ਦਾ ਅਲਟੀਮੇਟਮ ਦੇਣ ਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਪਦਵੀ 'ਤੇ ਸੇਵਾ ਨਿਭਾਅ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਲਟੀਮੇਟਮ ਦੇਣਾ ਬਹੁਤ ਹੀ ਮੰਦਭਾਗਾ ਹੈ I ਉਨ੍ਹਾਂ ਕਿਹਾ ਕਿ ਅੱਜ ਮੈਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ ਤੇ ਗੱਲਬਾਤ ਦੌਰਾਨ ਉਹ ਬਹੁਤ ਹੀ ਭਾਵਕ ਸਨ I ਉਨ੍ਹਾਂ ਕਥਿਤ ਦੋਸ਼ ਲਗਾਉਂਦਿਆਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਜ਼ਮੀਨਾਂ ਨੂੰ ਬਹੁਤ ਹੀ ਘੱਟ ਰੇਟਾਂ 'ਤੇ ਠੇਕੇ 'ਤੇ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ