ਐਸਟੋਨੀਆ ਗਣਰਾਜ ਦੇ ਰਾਸ਼ਟਰਪਤੀ ਅਲਾਰ ਕਰਿਸ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ , 19 ਫਰਵਰੀ - ਐਸਟੋਨੀਆ ਗਣਰਾਜ ਦੇ ਰਾਸ਼ਟਰਪਤੀ ਅਲਾਰ ਕਰਿਸ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਮੁਰਮੂ ਨੇ ਏ.ਆਈ। ਪ੍ਰਭਾਵ ਸੰਮੇਲਨ ਵਿਚ ਹਿੱਸਾ ਲੈਣ ਲਈ ਰਾਸ਼ਟਰਪਤੀ ਕਰਿਸ ਦਾ ਧੰਨਵਾਦ ਕੀਤਾ, ਅਤੇ ਕਿਹਾ ਕਿ ਏ.ਆਈ. ਅਤੇ ਸਿੱਖਿਆ ਵਿਚ ਐਸਟੋਨੀਆ ਦੀ ਲੀਡਰਸ਼ਿਪ ਭੂਮਿਕਾ ਨੂੰ ਦੇਖਦੇ ਹੋਏ, ਸੰਮੇਲਨ ਵਿਚ ਐਸਟੋਨੀਆ ਦੀ ਭਾਗੀਦਾਰੀ ਬਹੁਤ ਮਹੱਤਵ ਵਧਾਉਂਦੀ ਹੈ। ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਡਿਜੀਟਲ ਖੇਤਰ ਵਿਚ ਸਹਿਯੋਗ ਨੂੰ ਹੋਰ ਵਧਾਉਣਾ, ਐਸਟੋਨੀਆ ਦੀ ਤਕਨੀਕੀ ਮੁਹਾਰਤ ਨੂੰ ਭਾਰਤ ਦੇ ਗਤੀਸ਼ੀਲ ਸਟਾਰਟ-ਅੱਪਸ ਨਾਲ ਜੋੜਨਾ, ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾ ਸਕਦਾ ਹੈ।
;
;
;
;
;
;
;