JALANDHAR WEATHER

ਅੱਜ ਹਿਮਾਚਲ ਦੇ ਕਾਂਗਰਸ ਆਗੂਆਂ ਦੀ ਪਾਰਟੀ ਹਾਈ ਕਮਾਂਡ ਨਾਲ ਹੋਵੇਗੀ ਅਹਿਮ ਮੀਟਿੰਗ

ਨਵੀਂ ਦਿੱਲੀ, 20 ਫਰਵਰੀ- ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਚ ਅੱਜ ਹਿਮਾਚਲ ਕਾਂਗਰਸ ਆਗੂਆਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅੱਜ ਦਿੱਲੀ ਵਿਚ ਕਾਂਗਰਸ ਹਾਈਕਮਾਂਡ ਨਾਲ ਇਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਹੋਣ ਵਾਲੀ ਇਸ ਮੀਟਿੰਗ ਵਿਚ ਮਾਲੀਆ ਘਾਟਾ ਗ੍ਰਾਂਟ (ਆਰਡੀਜੀ) ਨੂੰ ਬੰਦ ਕਰਨ, ਰਾਜ ਸਭਾ ਚੋਣ ਉਮੀਦਵਾਰਾਂ ਅਤੇ ਕੈਬਨਿਟ ਵਿਸਥਾਰ ਵਰਗੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਪ੍ਰਧਾਨ ਇਸ ਮੀਟਿੰਗ ਲਈ ਕੱਲ੍ਹ ਸ਼ਾਮ ਦਿੱਲੀ ਪਹੁੰਚੇ। ਸੂਬਾ ਮਾਮਲਿਆਂ ਦੇ ਇੰਚਾਰਜ ਰਜਨੀ ਪਾਟਿਲ, ਸਹਿ-ਇੰਚਾਰਜ ਚੇਤਨ ਚੌਹਾਨ ਅਤੇ ਵਿਦਿਤ ਚੌਧਰੀ ਵੀ ਮੌਜੂਦ ਰਹਿਣਗੇ।

ਦੱਸਿਆ ਜਾ ਰਿਹਾ ਹੈ ਕਿ 16ਵੇਂ ਵਿੱਤ ਕਮਿਸ਼ਨ ਨੇ ਆਰ.ਡੀ.ਜੀ. ਨੂੰ ਬੰਦ ਕਰਨ ਦੀ ਸਿਫਾਰਸ਼ ਕੀਤੀ ਹੈ, ਜਿਸ ਨਾਲ ਹਿਮਾਚਲ ਵਿਚ ਆਰਥਿਕ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਰ.ਡੀ.ਜੀ. ਦੀ ਬਹਾਲੀ ਲਈ ਹਰ ਪੱਧਰ 'ਤੇ ਲੜਨ ਦਾ ਪ੍ਰਣ ਲਿਆ ਹੈ। ਇਹ ਮੁੱਦਾ ਪਹਿਲਾਂ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਜੇਕਰ ਇਸ ਦੇ ਬਾਵਜੂਦ ਆਰ.ਡੀ.ਜੀ. ਨੂੰ ਬਹਾਲ ਨਹੀਂ ਕੀਤਾ ਜਾਂਦਾ ਹੈ, ਤਾਂ ਸੂਬਾ ਸਰਕਾਰ ਕਾਨੂੰਨੀ ਲੜਾਈ ਵੀ ਲੜ ਸਕਦੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ