JALANDHAR WEATHER

ਦਿੱਲੀ ’ਚ ਰੁੱਖ ਲਗਾਉਣਾ ਹਵਾ ਨੂੰ ਵਿਗੜਨ ਤੋਂ ਰੋਕਣ ਲਈ ਹੈ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ- ਸੁਪਰੀਮ ਕੋਰਟ

ਨਵੀਂ ਦਿੱਲੀ, 20 ਫਰਵਰੀ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿਚ ਰੁੱਖ ਲਗਾਉਣਾ ਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਨੂੰ ਵਿਗੜਨ ਤੋਂ ਰੋਕਣ ਲਈ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲਾਂ ਵਿਚੋਂ ਇਕ ਹੈ। ਅਦਾਲਤ ਨੇ ਕਿਹਾ ਕਿ ਜਦੋਂ ਅਸੀਂ ਏ.ਕਿਊ.ਆਈ. ਨੂੰ ਬਿਹਤਰ ਬਣਾਉਣ ਬਾਰੇ ਗੱਲ ਕਰਦੇ ਹਾਂ, ਰੁੱਖ ਲਗਾਉਣਾ ਸਭ ਤੋਂ ਵਿਹਾਰਕ, ਸਭ ਤੋਂ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲਾਂ ਵਿਚੋਂ ਇਕ ਹੈ। ਇਹ ਟਿੱਪਣੀ ਸੀ.ਜੇ.ਆਈ. ਸੂਰਿਆ ਕਾਂਤ ਨੇ ਕੀਤੀ।

ਇਹ ਟਿੱਪਣੀਆਂ ਉਦੋਂ ਆਈਆਂ ਜਦੋਂ ਸੁਪਰੀਮ ਕੋਰਟ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਰਿਜ ਖੇਤਰ ਵਿਚ ਰੁੱਖਾਂ ਦੀ ਕਟਾਈ ਨਾਲ ਸੰਬੰਧਿਤ ਮਾਮਲੇ ਵਿਚ ਵਾਤਾਵਰਣ ਮਾਹਿਰਾਂ ਦੀ ਨਿਯੁਕਤੀ ਨਾਲ ਨਜਿੱਠ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ