JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਸੁਨਾਮ-ਲਹਿਰਾਗਾਗਾ ਸੜਕ 'ਤੇ ਹੋਏ ਹਾਦਸੇ 'ਚ ਨੇੜਲੇ ਪਿੰਡ ਖਡਿਆਲ ਕੋਠਿਆਂ ਦੇ ਇਕ ਗੁਰਸਿੱਖ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਇਕ ਵਜੇ ਪਿੰਡ ਕੋਠੇ ਖਡਿਆਲ ਦਾ ਅੰਮ੍ਰਿਤਪਾਲ ਸਿੰਘ ਆਪਣੇ ਪਿੰਡ ਦੇ ਹੀ ਦੋਸਤ ਹਰਦੀਪ ਸਿੰਘ ਪੱਪਨੀ ਨਾਲ ਲਦਾਲ ਪਿੰਡ ਤੋਂ ਇਕ ਰਿਸ਼ਤੇਦਾਰੀ 'ਚੋਂ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਸੁਨਾਮ-ਲਹਿਰਾਗਾਗਾ ਸੜਕ 'ਤੇ ਪਿੰਡ ਛਾਜਲਾ ਦੇ ਪੈਟਰੋਲ ਪੰਪ ਨੇੜੇ ਅੱਗਿਉਂ ਆ ਰਹੀ ਕਾਰ ਇਕ ਨਿੱਜੀ ਸਕੂਲ ਦੀ ਵੈਨ ਨੂੰ ਓਵਰਟੇਕ ਕਰਦਿਆਂ ਅੰਮ੍ਰਿਤਪਾਲ ਸਿੰਘ ਦੀ ਕਾਰ 'ਚ ਜਾ ਵੱਜੀ। ਇਸ ਤੋਂ ਬਾਅਦ ਸਕੂਲ ਵੈਨ ਵੀ ਅੰਮ੍ਰਿਤਪਾਲ ਸਿੰਘ ਦੀ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਚਾਲਕ ਅੰਮ੍ਰਿਤਪਾਲ ਸਿੰਘ (32) ਪੁੱਤਰ ਸੁਖਵਿੰਦਰ ਸਿੰਘ ਵਾਸੀ ਖਡਿਆਲ ਕੋਠੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਕਾਰ ਵਿਚ ਸਵਾਰ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਪੜ੍ਹਤਾਲ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ