ਸ਼ਾਹ ਮਾਣਹਾਨੀ ਮਾਮਲਾ - ਰਾਹੁਲ ਗਾਂਧੀ ਨੇ ਦੋਸ਼ਾਂ ਤੋਂ ਕੀਤਾ ਇਨਕਾਰ, 9 ਮਾਰਚ ਨੂੰ ਹੋਵੇਗੀ ਮੁੜ ਸੁਣਵਾਈ
ਲਖਨਊ, 20 ਫਰਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਸਥਿਤ ਸੰਸਦ ਮੈਂਬਰ/ਵਿਧਾਇਕ ਅਦਾਲਤ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਟਿੱਪਣੀਆਂ ਦੇ ਸੰਬੰਧ ਵਿਚ ਪੇਸ਼ ਹੋਏ। ਉਨ੍ਹਾਂ ਦੇ ਵਕੀਲ ਦੇ ਅਨੁਸਾਰ ਰਾਹੁਲ ਨੇ ਉਨ੍ਹਾਂ ਵਿਰੁੱਧ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਰਾਜਨੀਤਕ ਦੁਰਭਾਵਨਾ ਕਾਰਨ ਦਾਇਰ ਕੀਤਾ ਗਿਆ ਸੀ ਅਤੇ ਇਸ ਵਿਚ ਕੋਈ ਠੋਸ ਆਧਾਰ ਨਹੀਂ ਸੀ।
ਸੁਣਵਾਈ ਦੌਰਾਨ ਮੌਜੂਦ ਵਕੀਲਾਂ ਦੇ ਅਨੁਸਾਰ ਅਦਾਲਤ ਵਿਚ ਪਹੁੰਚਣ 'ਤੇ ਰਾਹੁਲ ਨੇ ਹੱਥ ਜੋੜ ਕੇ ਜੱਜ ਅੱਗੇ ਝੁਕੇ ਤੇ ਸੁਣਵਾਈ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਜੱਜ ਨੇ ਰਾਹੁਲ ਨੂੰ ਪੁੱਛਿਆ ਕਿ ਕੀ ਉਨ੍ਹਾਂ ਕੋਲ ਪੇਸ਼ ਕਰਨ ਲਈ ਕੋਈ ਸਪੱਸ਼ਟੀਕਰਨ ਹੈ। ਰਾਹੁਲ ਨੇ ਹਾਂ ਵਿਚ ਜਵਾਬ ਦਿੱਤਾ ਤੇ ਉਹ ਲਗਭਗ 20 ਮਿੰਟ ਅਦਾਲਤ ਵਿਚ ਰਹੇ। ਮਾਮਲੇ ਦੀ ਅਗਲੀ ਸੁਣਵਾਈ 9 ਮਾਰਚ ਨੂੰ ਹੋਵੇਗੀ।
;
;
;
;
;
;
;
;
;