JALANDHAR WEATHER

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਵਿਸ਼ਵ ਪੰਜਾਬੀ ਕਾਨਫ਼ਰੰਸ” ਦਾ ਹੋਇਆ ਅਗਾਜ਼

ਅੰਮ੍ਰਿਤਸਰ, 20 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਤਿੰਨ ਦਿਨਾਂ “ਵਿਸ਼ਵ ਪੰਜਾਬੀ ਕਾਨਫ਼ਰੰਸ” ਦਾ ਸ਼ਾਨਦਾਰ ਆਗਾਜ਼ ਹੋਇਆ ਹੈ।“ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ” ਵਿਸ਼ੇ ‘ਤੇ ਕਰਵਾਈ ਜਾ ਰਹੀ ਕਾਨਫ਼ਰੰਸ ਦਾ ਉਦਘਾਟਨ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਵੱਲੋਂ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.( ਡਾ.) ਕਰਮਜੀਤ ਸਿੰਘ ਨੇ ਕੀਤੀ। ਕੁੰਜੀਵਤ ਭਾਸ਼ਣ ਸ. ਕੇ.ਬੀ.ਐੱਸ ਸਿੱਧੂ ਸਾਬਕਾ ਮੁੱਖ ਸਕੱਤਰ,ਪੰਜਾਬ ਨੇ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋ ਤਰਲੋਚਨ ਸਿੰਘ ਸਾਬਕਾ ਸੰਸਦ ਮੈਂਬਰ ਸ਼ਾਮਿਲ ਹੋਏ। ਇਸ ਦੇ ਨਾਲ ਹੀ ਸ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਦੀਪਕ, ਮਨਮੋਹਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ।ਇਸ ਮੌਕੇ ਉੱਤੇ ਧੰਨਵਾਦ ਦਾ ਪ੍ਰਸਤਾਵ ਡਾ. ਹਰਵਿੰਦਰ ਸਿੰਘ ਸੈਣੀ ਡੀਨ ਨੇ ਪੇਸ਼ ਕੀਤਾ।ਇਸ ਮੌਕੇ ਕੋਆਰਡੀਨੇਟਰ ਪ੍ਰੋ: ਮਨਜਿੰਦਰ ਸਿੰਘ, ਪ੍ਰੋ: ਬਲਜੀਤ ਕੌਰ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ