ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਮਾਮਲੇ ਵਿਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
ਮੁੰਬਈ, 20 ਫਰਵਰੀ - ਬਿਟਕੋਇਨ ਘੁਟਾਲੇ ਨਾਲ ਸੰਬੰਧਿਤ ਇਕ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਮੁੰਬਈ ਦੀ ਇਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਹ ਫ਼ੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਇਸ ਮਾਮਲੇ ਵਿਚ ਦਾਇਰ ਚਾਰਜਸ਼ੀਟ ਦੇ ਆਧਾਰ 'ਤੇ ਜਾਰੀ ਕੀਤਾ। ਜ਼ਮਾਨਤ ਮਿਲਣ ਤੋਂ ਬਾਅਦ ਕਾਰੋਬਾਰੀ ਰਾਜ ਕੁੰਦਰਾ ਨੇ ਕਿਹਾ, ''ਸਤਿਆਮੇਵ ਜਯਤੇ...''।
;
;
;
;
;
;
;
;