JALANDHAR WEATHER

ਐਸ.ਐਸ.ਪੀ. ਵਲੋਂ ਸਰਤਾਜ ਸਿੰਘ ਚਾਹਲ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਪੇਸ਼

ਦਿੜ੍ਹਬਾ ਮੰਡੀ (ਸੰਗਰੂਰ), 20 ਫਰਵਰੀ (ਜਸਵੀਰ ਸਿੰਘ ਔਜਲਾ) - ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਿਵੀਜਨ ਦਿੜ੍ਹਬਾ ਪੁਲਿਸ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ" ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 01 ਮੁਕੱਦਮਾ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਅਤੇ ਨਸ਼ੇ ਦੀ ਦਲਦਲ ਵਿਚ ਫਸੇ 04 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਦਵਾਈ ਦਿਵਾਈ ਗਈ ਹੈ।ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਤਸਕਰਾਂ ਸੰਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ