JALANDHAR WEATHER

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਤਾਰਿਕ ਰਹਿਮਾਨ ਦਾ ਭਾਰਤ ਬਾਰੇ ਇਕ ਵੱਡਾ ਫ਼ੈਸਲਾ

ਨਵੀਂ ਦਿੱਲੀ , 20 ਫਰਵਰੀ - ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੇ ਭਾਰਤ ਨਾਲ ਸੰਬੰਧਾਂ ਨੂੰ ਬਿਹਤਰ ਬਣਾਉਣ ਲਈ ਇਕ ਵੱਡਾ ਫ਼ੈਸਲਾ ਲਿਆ ਹੈ। ਸ਼ੁੱਕਰਵਾਰ (20 ਫਰਵਰੀ ) ਦਿੱਲੀ ਵਿਚ ਬੰਗਲਾਦੇਸ਼ ਹਾਈ ਕਮਿਸ਼ਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬਹਾਲ ਕਰ ਦਿੱਤੀਆਂ, ਜਿਨ੍ਹਾਂ ਨੂੰ ਮੁਹੰਮਦ ਯੂਨਸ ਦੀ ਸਰਕਾਰ ਨੇ ਲਗਭਗ ਦੋ ਮਹੀਨੇ ਪਹਿਲਾਂ ਮੁਅੱਤਲ ਕਰ ਦਿੱਤਾ ਸੀ।

ਭਾਰਤੀ ਨਾਗਰਿਕਾਂ ਲਈ ਮੈਡੀਕਲ ਅਤੇ ਟੂਰਿਸਟ ਵੀਜ਼ਾ ਸਮੇਤ ਸਾਰੀਆਂ ਸ਼੍ਰੇਣੀਆਂ ਦੇ ਵੀਜ਼ੇ ਬਹਾਲ ਕਰ ਦਿੱਤੇ ਗਏ ਹਨ। ਪਿਛਲੇ ਸਾਲ ਦਸੰਬਰ ਵਿਚ ਵਪਾਰਕ ਅਤੇ ਕੰਮ ਦੇ ਵੀਜ਼ੇ ਮੁਅੱਤਲ ਨਹੀਂ ਕੀਤੇ ਗਏ ਸਨ। ਬੀ.ਐਨ.ਪੀ. ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਤਿੰਨ ਦਿਨ ਬਾਅਦ ਲਿਆ ਗਿਆ ਇਹ ਫ਼ੈਸਲਾ, ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸੰਬੰਧਾਂ ਵਿਚ ਸੁਧਾਰ ਦਾ ਸੰਕੇਤ ਦਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ