ਡੇਰਾ ਬਾਬਾ ਨਾਨਕ ਵਿਖੇ ਮੋਟਰਸਾਈਕਲ ਤੇ ਕਾਰ ਦੀ ਜ਼ਬਰਦਸਤ ਟੱਕਰ , ਮੋਟਰਸਾਈਕਲ ਦੇ ਚੀਥੜੇ ਉੱਡੇ
ਡੇਰਾ ਬਾਬਾ ਨਾਨਕ, 20 ਫਰਵਰੀ (ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੇਜ਼ ਰਫਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰਨ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਟੱਕਰ ਐਨੀ ਜ਼ਬਰਦਸਤ ਸੀ ਕਿ ਗੱਡੀ ਦੀਆਂ ਤਿੰਨ ਬਾਜ਼ੀਆਂ ਪਈਆ ਹਨ ਜਦਕਿ ਮੋਟਰਸਾਈਕਲ ਪੂਰੀ ਚਕਨਾਚੂਰ ਹੋ ਗਿਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਜ਼ਖ਼ਮੀ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਹੀਰੋ ਹਾਂਡਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਜਦਕਿ ਪਿਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਵਲੋਂ ਟੱਕਰ ਮਾਰਨ ਕਾਰਨ ਉਹ ਜ਼ਖ਼ਮੀ ਹੋ ਗਿਆ । ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਕਾਰ ਚਾਲਕ ਨੌਜਵਾਨ ਖ਼ਿਲਾਫ਼ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਤਫਤੀਸ਼ ਕਰਨ ਉਪਰੰਤ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;