ਪਿੰਡ ਚਵਿੰਡਾ ਕਲਾਂ ਦੇ 30 ਪਰਿਵਾਰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਿਲ
ਚੋਗਾਵਾਂ/ਅੰਮ੍ਰਿਤਸਰ, 20 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸ. ਸੀ. ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰੇਰਨਾ ਸਦਕਾ 30 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਹਲਕਾ ਇੰਚਾਰਜ ਰਾਜਾਸਾਂਸੀ, ਮੈਂਬਰ ਜਨਰਲ ਕੌਂਸਲ ਪੰਜਾਬ ਮੁਖਵਿੰਦਰ ਸਿੰਘ ਮਾਹਲ ਨੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਸਾਹਿਬ ਸਿੰਘ , ਬਲਦੇਵ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ,ਮਨੋਹਰ ਸਿੰਘ, ਤਾਰਾਂ ਸਿੰਘ ਤੇ ਰਾਜਬੀਰ ਕੌਰ ਆਦਿ ਨੂੰ ਪਾਰਟੀ 'ਚ ਆਉਣ 'ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਹਲਕਾ ਰਾਜਾਸਾਂਸੀ ਵਿਚ ਭਾਜਪਾ ਦੇ ਹੱਕ ਵਿਚ ਹਨੇਰੀ ਝੁੱਲ ਰਹੀ ਹੈ, ਜੋ 2027 ਦੀਆਂ ਚੋਣਾਂ ਲਈ ਸ਼ੁਭ ਸੰਕੇਤ ਹੈ।
;
;
;
;
;
;
;
;