ਵਲਸਾਡ ਵਿਚ ਟਰੱਕ-ਵੈਨ ਦੀ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ
ਵਲਸਾਡ ( ਗੁਜਰਾਤ) , 20 ਫਰਵਰੀ - ਵਲਸਾਡ ਦੇ ਕਪਰਾਡਾ ਤਾਲੁਕਾ ਦੇ ਕੁੰਭਘਾਟ 'ਤੇ ਇਕ ਦਰਦਨਾਕ ਸੜਕ ਹਾਦਸੇ ਵਿਚ, ਇਕ ਟਰੱਕ ਅਤੇ ਈਕੋ ਵੈਨ ਵਿਚਕਾਰ ਟੱਕਰ ਤੋਂ ਬਾਅਦ ਇਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਹੋਰ ਗੰਭੀਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਦੋਵਾਂ ਨੇ ਇਲਾਜ ਦੌਰਾਨ ਆਪਣੀ ਸੱਟਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 7 ਹੋ ਗਈ।
ਹਾਦਸਾ ਕੁੰਭਘਾਟ 'ਤੇ ਇਕ ਤਿੱਖੇ ਮੋੜ 'ਤੇ ਵਾਪਰਿਆ ਜਦੋਂ ਈਕੋ ਵੈਨ ਇਕ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵਾਹਨ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਕੁਚਲਿਆ ਗਿਆ । ਤੇਜ਼ ਟੱਕਰ ਦੀ ਆਵਾਜ਼ ਸੁਣ ਕੇ ਨੇੜਲੇ ਨਿਵਾਸੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ।
;
;
;
;
;
;
;
;