JALANDHAR WEATHER

ਦਿੱਲੀ ’ਚ ਅੱਤਵਾਦੀ ਹਮਲੇ ਲਈ ਅਲਰਟ ਜਾਰੀ

 ਨਵੀਂ ਦਿੱਲੀ, 21 ਫ਼ਰਵਰੀ - ਦਿੱਲੀ ਵਿਚ ਲਾਲ ਕਿਲ੍ਹੇ ਨੇੜੇ ਅੱਤਵਾਦੀ ਹਮਲੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਲਸ਼ਕਰ-ਏ-ਤਾਇਬਾ ਦੇਸ਼ ਵਿਚ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾ ਰਿਹਾ ਹੈ ਤੇ ਉਨ੍ਹਾਂ ਵਲੋਂ ਇਕ ਆਈ.ਈ.ਡੀ. ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਤਵਾਦੀ ਚਾਂਦਨੀ ਚੌਕ ਵਿਚ ਇਕ ਮੰਦਰ ਨੂੰ ਨਿਸ਼ਾਨਾ ਬਣਾ ਸਕਦੇ ਹਨ ਤੇ ਨਾਲ ਹੀ ਲਸ਼ਕਰ-ਏ-ਤਾਇਬਾ ਵਲੋਂ ਦੇਸ਼ ਦੇ ਵੱਡੇ ਮੰਦਰਾਂ ਨੂੰ ਨਿਸ਼ਾਨੇ ’ਤੇ ਰੱਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ