ਘਰੇਲੂ ਜਾਇਦਾਦ ਦੀ ਵੰਡ ਤੋਂ ਦੁਖੀ ਵਿਅਕਤੀ ਨੇ ਵੀਡੀਓ ਜਾਰੀ ਕਰਕੇ ਕੀਤੀ ਖੁਦਕੁਸ਼ੀ
ਅਜਨਾਲਾ, (ਅੰਮ੍ਰਿਤਸਰ), 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਜੱਗੀਵਾਲ (ਸਾਰੰਗਦੇਵ) ਦੇ ਇਕ ਵਿਅਕਤੀ ਵਲੋਂ ਘਰੇਲੂ ਜਾਇਦਾਦ ਦੀ ਵੰਡ ਤੋਂ ਦੁਖੀ ਹੋ ਕੇ ਇਕ ਵੀਡੀਓ ਜਾਰੀ ਕਰਨ ਤੋਂ ਬਾਅਦ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕਸ਼ੀ ਕਰ ਲੈਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮ੍ਰਿਤਕ ਪ੍ਰੀਤਮ ਸਿੰਘ ਦੇ ਭਾਣਜੇ ਰਾਜਬੀਰ ਸਿੰਘ ਦੇ ਬਿਆਨਾਂ ’ਤੇ ਪਿੰਡ ਸਾਰੰਗ ਦੇਵ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਦੇਬਾ, ਮ੍ਰਿਤਕ ਦੇ ਭਰਾ ਅੰਗਰੇਜ਼ ਸਿੰਘ ਲੱਖਾ ਫੌਜੀ, ਸਿਮਰਨ, ਭਜਨ, ਸ਼ਿੰਦੋ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਜੋਗਾ ਸਰਪੰਚ, ਨੱਥਾ ਸਿੰਘ, ਬੱਗਾ ਸਿੰਘ ਅਤੇ ਪਰਵਿੰਦਰ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;
;