JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਟਾਰੀ ਬਾਰਡਰ ਖੁੱਲ੍ਹੇ ਵਪਾਰ ਲਈ ਖੁੱਲ੍ਹਵਾਇਆ ਜਾਵੇਗਾ- ਸੁਖਬੀਰ ਸਿੰਘ ਬਾਦਲ

ਅਟਾਰੀ ਸਰਹੱਦ, (ਅੰਮ੍ਰਿਤਸਰ)-21 ਫ਼ਰਵਰੀ(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪਾਕਿਸਤਾਨ ਨਾਲ ਖੁੱਲ੍ਹੇ ਵਪਾਰ ਲਈ ਅਟਾਰੀ ਵਾਹਗਾ ਸਰਹੱਦ ਨੂੰ ਖੋਲ ਦਿੱਤਾ ਜਾਵੇਗਾ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਅਟਾਰੀ ਇਤਿਹਾਸਿਕ ਕਸਬਾ ਬਾਬਾ ਸੋਹਣ ਸਿੰਘ ਭਕਨਾ ਦਾਣਾ ਮੰਡੀ ਵਿਖੇ ਪੰਜਾਬ ਬਚਾਓ ਦੀ ਹੋ ਰਹੀ ਰੈਲੀ ਵਿਖੇ ਅਕਾਲੀ ਵਰਕਰਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਹੁੰਦਿਆਂ ਕਹੇ।

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਨਾਲ ਨਾਲ ਫੈਕਟਰੀਆਂ ਖੋਲ੍ਹਣ ਵਾਲੇ ਇੰਡਸਟਰੀ ਦੇ ਮਾਲਕਾਂ ਨੂੰ ਵਧੇਰੇ ਸਹੂਲਤਾਂ ਦੇ ਕੇ ਇਥੇ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਅੰਦਰ ਸਰਕਾਰ ਆਉਣ ’ਤੇ ਹੀ ਸਰਹੱਦੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਨਿਵਾਜਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਅੱਜ ਪੰਜਾਬ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਹੱਦੀ ਲੋਕਾਂ ਦੀਆਂ ਸਹੂਲਤਾਂ ਬੰਦ ਕਰ ਰੱਖੀਆਂ ਹਨ, ਉਹ ਵੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ