ਭਾਰਤ ਮੰਡਪ ’ਚ ਕਾਂਗਰਸ ਦਾ ਹੰਗਾਮਾ: ਅਦਾਲਤ ਨੇ ਪੰਜ ਮੁਲਜ਼ਮਾਂ ਦੀ ਦਿੱਤੀ ਪੁਲਿਸ ਹਿਰਾਸਤ
ਨਵੀਂ ਦਿੱਲੀ,21 ਫ਼ਰਵਰੀ- ਭਾਰਤੀ ਯੁਵਾ ਕਾਂਗਰਸ ਵਲੋਂ ਏ.ਆਈ. ਸਮਿਟ ਵਿਚ ਕੀਤੇ ਗਏ ਹੰਗਾਮੇ ਵਿਰੁੱਧ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਅੱਜ ਸੜਕਾਂ 'ਤੇ ਆ ਗਈ। ਭਾਜਪਾ ਯੁਵਾ ਮੋਰਚਾ ਦੇ ਵਰਕਰ ਦਿੱਲੀ ਵਿਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਯੂਥ ਕਾਂਗਰਸ ਦੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਇੰਡੀਆ ਏਆਈ ਇਮਪੈਕਟ ਸਮਿਟ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਨੂੰ ਪਟਿਆਲਾ ਹਾਊਸ ਕੋਰਟ ਵਿਚ ਲਿਆਂਦਾ ਗਿਆ। ਦਿੱਲੀ ਪੁਲਿਸ ਨੇ ਸਾਰੇ ਮੁਲਜ਼ਮਾਂ ਦੀ ਪੰਜ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਜਦੋਂ ਕਿ ਬਚਾਅ ਪੱਖ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਅਤੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਇਸ ਮਾਮਲੇ ਵਿਚ ਮੁਲਜ਼ਮਾਂ ਦੀ ਪੰਜ ਦਿਨਾਂ ਦੀ ਹਿਰਾਸਤ ਪੁਲਿਸ ਨੂੰ ਦੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਛਾਣ ਕ੍ਰਿਸ਼ਨ ਹਰੀ, ਕੁੰਦਨ ਯਾਦਵ, ਅਜੈ ਕੁਮਾਰ ਅਤੇ ਨਰਸਿਮ੍ਹਾ ਯਾਦਵ ਵਜੋਂ ਹੋਈ ਹੈ।
;
;
;
;
;
;
;
;