JALANDHAR WEATHER

ਦੇਸ਼ ਅਤੇ ਗੁਜਰਾਤ ਦਾ ਬਜਟ ਇਕੋ ਵਰਗਾ ਹੈ - ਮੁੱਖ ਮੰਤਰੀ ਭਗਵੰਤ ਮਾਨ

ਅਹਿਮਦਾਬਾਦ (ਗੁਜਰਾਤ), 21 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਅਹਿਮਦਾਬਾਦ ਵਿਖੇ ਗੁਜਰਾਤ ਤੇ ਦੇਸ਼ ਦੇ ਬਜਟ ਨੂੰ ਲੈ ਕੇ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ ਕੀਤੀ।
ਦੇਸ਼ ਅਤੇ ਗੁਜਰਾਤ ਦਾ ਬਜਟ ਇਕੋ ਵਰਗਾ ਹੈ। ਇਨ੍ਹਾਂ ਦੋਵਾਂ ਵਿਚ ਆਮ ਲੋਕਾਂ ਲਈ ਕੁਝ ਵੀ ਨਹੀਂ ਹੈ। ਬਜਟ ਵਿਚ ਕਿਸਾਨਾਂ, ਛੋਟੇ ਵਪਾਰੀਆਂ, ਔਰਤਾਂ ਅਤੇ ਦੁਕਾਨਦਾਰਾਂ ਨੂੰ ਨਜ਼ਰਅੰਦਾਜ ਕੀਤਾ ਗਿਆ। ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਦੇਸ਼ ਅਤੇ ਗੁਜਰਾਤ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ