ਜਬਰੀ ਥੋਪੇ ਟੈੱਟ ਖਿਲਾਫ ਅਧਿਆਪਕਾਂ ਦੀ ਵਿਸ਼ਾਲ ਰੋਸ ਰੈਲੀ
ਸ੍ਰੀ ਆਨੰਦਪੁਰ ਸਾਹਿਬ, 22 ਫਰਵਰੀ ( ਜੇ ਐਸ ਨਿੱਕੂਵਾਲ )- ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਵਲੋਂ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ (ਟੈੱਟ) ਸਾਰਿਆਂ ਅਧਿਆਪਕਾਂ ਲਈ ਜ਼ਰੂਰੀ ਹੋਣ ਸੰਬੰਧੀ 01.09.2025 ਨੂੰ ਆਏ ਫੈਸਲੇ ਵਿਰੁੱਧ ਰੋਸ ਰੈਲੀ ਉਪਰੰਤ ਸ਼ਹਿਰ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਰਿਕਾਰਡ ਤੋੜ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਅਧਿਆਪਕ ਆਗੂਆਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਸੁਰਿੰਦਰ ਕੰਬੋਜ, ਵਿਕਰਮ ਦੇਵ ਸਿੰਘ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਭਜਨ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਜੰਟ ਸਿੰਘ ਵਾਲੀਆ, ਗੁਰਿੰਦਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਹਰੀਕਾ, ਪਤਵੰਤ ਸਿੰਘ ਨੇ ਕੀਤੀ।
ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਬਿੰਦਰ ਸਿੰਘ ਸਸਕੌਰ, ਜਿੰਦਰ ਪਾਇਲਟ, ਰੇਸ਼ਮ ਸਿੰਘ ਖੇਮੂਆਣਾ, ਨਵਪ੍ਰੀਤ ਬੱਲੀ, ਮਹਿੰਦਰ ਸਿੰਘ ਕੋੜਿਆਂਵਾਲੀ, ਲਛਮਣ ਸਿੰਘ ਨਬੀਪੁਰ, ਰਵਿੰਦਰਜੀਤ ਸਿੰਘ ਪੰਨੂ, ਬਿਕਰਮਜੀਤ ਸਿੰਘ ਕੱਦੋਂ, ਜਗਜੀਤ ਸਿੰਘ, ਪਰਮਜੀਤ ਸਿੰਘ ਫਿਰੋਜ਼ਪੁਰ, ਵਰਿੰਦਰਜੀਤ ਸਿੰਘ ਬਜਾਜ, ਤੇਜਿੰਦਰ ਸਿੰਘ ਸ਼ਾਹ, ਮਨਪ੍ਰੀਤ ਸਿੰਘ ਕਾਹਲੋਂ ਆਦਿ ਅਧਿਆਪਕ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਐਨਸੀਟੀਈ ਦੇ ਨੋਟੀਫਿਕੇਸ਼ਨਾਂ ਦੀ ਅਣਦੇਖੀ ਕਰਕੇ ਭਾਰਤੀ ਸੰਵਿਧਾਨ ਰਾਹੀਂ ਅਨੁਛੇਦ 142 ਤਹਿਤ ਮਿਲੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਦਿਆਂ ਟੈੱਟ ਲਾਗੂ ਹੋਣ ਤੋਂ ਪਹਿਲਾਂ ਭਰਤੀ ਨਿਯਮਾਂ ਅਨੁਸਾਰ ਨਿਯੁਕਤ ਸਮੁੱਚੇ ਅਧਿਆਪਕਾਂ 'ਤੇ ਟੈੱਟ ਜ਼ਰੂਰੀ ਹੋਣ ਦਾ ਫੈਸਲਾ ਦੇ ਕੇ ਦੇਸ਼ ਭਰ ਦੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਣ-ਸਨਮਾਨ ਨੂੰ ਸੱਟ ਮਾਰੀ ਹੈ। ਸਿਰਫ ਜਿਨ੍ਹਾਂ ਦਾ ਸੇਵਾ ਮੁਕਤੀ ਵਿਚ ਪੰਜ ਸਾਲ ਤੋਂ ਘੱਟ ਸਮਾਂ ਰਹਿੰਦਾ ਹੈ, ਉਨ੍ਹਾਂ ਨੂੰ ਹੀ ਛੋਟ ਦਿੱਤੀ ਗਈ ਹੈ, ਪਰ ਉਹ ਪਦਉਨਤ ਨਹੀਂ ਹੋ ਸਕਣਗੇ। ਬਾਕੀ ਸਭ ਅਧਿਆਪਕਾਂ ਨੂੰ ਦੋ ਸਾਲ ਦੇ ਸਮੇਂ ਵਿੱਚ ਟੈੱਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦੋ ਸਾਲ ਦੇ ਸਮੇਂ ਬਾਅਦ ਬਿਨਾਂ ਟੈਟ ਪਾਸ ਅਧਿਆਪਕਾਂ ਨੂੰ ਨੌਕਰੀ ਤੋਂ ਜਬਰੀ ਹਟਾ ਦਿੱਤਾ ਜਾਵੇਗਾ। ਅਧਿਆਪਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਆਰੇਬਾਜ਼ੀ ਕੀਤੀ ਹੈ ।
;
;
;
;
;
;
;
;