ਜਥੇਦਾਰ ਗੜਗੱਜ ਨੇ ਕੀਤੀ ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਨਿੰਦਾ
ਅੰਮ੍ਰਿਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)- ਨਾਨਕਸਰ ਸੰਪਰਦਾ ਦੇ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ। ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ, ਜਿਸ ਨੂੰ ਹਾਲ ਹੀ ਵਿਚ ਵਾਪਸ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲ-ਓ-ਗਾਰਤ ਅੱਜ ਪੰਜਾਬ ਵਿਚ ਵਾਪਰ ਰਹੀ ਹੈ ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇਥੋਂ ਸਰਬੱਤ ਦੇ ਭਲੇ ਦਾ ਸੁਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ। ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਸਰਕਾਰ ਲਾਗਤਬਾਜ਼ੀ ਕਰਕੇ ਕਾਰਵਾਈ ਕਰੇਗੀ ਤਾਂ ਇਹ ਬਿਲਕੁਲ ਉਚਿਤ ਨਹੀਂ ਇਸ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿਚ ਜੇਕਰ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਮੁੜ ਬਹਾਲ ਕਰੇ।
;
;
;
;
;
;
;